ਪੰਜਾਬ : 520 ਗ੍ਰਾਮ ਹੈਰੋਇਨ ਅਤੇ 14 ਲੱਖ ਦੀ ਡਰੱਗ ਮਨੀ ਸਮੇਤ 2 ਕਾਬੂ, ਦੇਖੋ ਵੀਡਿਓ

kroshan257
2 Min Read

ਗੁਰਦਾਸਪੁਰ : ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਸਥਿਤ ਸ਼ੂਗਰ ਮਿੱਲ ਪਨੀਆਦ ਨੇੜਿਓਂ ਗੁਰਦਾਸਪੁਰ ਪੁਲਿਸ ਨੇ ਇਕ ਕਾਰ ‘ਚ ਸਵਾਰ ਦੋ ਦੋਸ਼ੀਆਂ ਨੂੰ ਭਾਰੀ ਮਾਤਰਾ ‘ਚ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਜੰਮੂ ਦੇ ਰਹਿਣ ਵਾਲੇ ਕਿਸੇ ਵਿਅਕਤੀ ਨੂੰ ਹੈਰੋਇਨ ਵੇਚ ਕੇ ਵਾਪਸ ਆ ਰਹੇ ਸਨ। ਪੁਲੀਸ ਨੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਕਾਬੂ ਕਰ ਲਿਆ। ਪ੍ਰੈਸ ਕਾਨਫਰੰਸ ਕਰਦੇ ਹੋਏ ਐਸਐਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਾਇਮਾ ਨੇ ਦੱਸਿਆ ਕਿ ਐਸਆਈ ਸੁਰਜੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ਼ੂਗਰ ਮਿੱਲ ਪਨਿਆੜ ਨੇੜੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਸ਼ੱਕ ਦੇ ਆਧਾਰ ’ਤੇ ਪੁਲੀਸ ਪਾਰਟੀ ਨੇ ਪਠਾਨਕੋਟ ਵੱਲੋਂ ਆ ਰਹੀ ਕਾਰ ਨੂੰ ਰੋਕਿਆ, ਜਿਸ ਵਿੱਚ ਮੁਲਜ਼ਮ ਪ੍ਰਗਟ ਸਿੰਘ ਉਰਫ਼ ਪੱਗਾ ਵਾਸੀ ਪੰਡੋਰੀ ਰਣ ਸਿੰਘ ਝਬਾਲ ਜ਼ਿਲ੍ਹਾ ਤਰਨਤਾਰਨ ਅਤੇ ਰਾਜਬੀਰ ਸਿੰਘ ਉਰਫ਼ ਮੋਟਾ ਵਾਸੀ ਮਹਿਮਾ ਪੰਡੋਰੀ, ਚਾਟੀਵਿੰਡ, ਅੰਮ੍ਰਿਤਸਰ ਸਵਾਰ ਸਨ।

ਜਦੋਂ ਮੁਲਜ਼ਮਾਂ ਨੂੰ ਕਾਰ ਵਿੱਚੋਂ ਬਾਹਰ ਕੱਢ ਕੇ ਚੈਕਿੰਗ ਕੀਤੀ ਗਈ ਤਾਂ ਕਾਰ ਦੇ ਡੈਸ਼ ਬੋਰਡ ਵਿੱਚ ਲੁਕੋਏ ਇੱਕ ਲਿਫ਼ਾਫ਼ੇ ਵਿੱਚੋਂ 520 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਰ ਦੀ ਪਿਛਲੀ ਸੀਟ ‘ਤੇ ਪਏ ਲਿਫਾਫੇ ‘ਚੋਂ 14 ਲੱਖ 38 ਹਜ਼ਾਰ 550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਪੈਸੇ ਜਗਤੂਤ ਉਰਫ ਜੰਤਨੂ ਉਰਫ ਮੁਸਲਿਮ ਗੁਰਜਰ ਵਾਸੀ ਜੰਮੂ ਨੂੰ ਹੈਰੋਇਨ ਵੇਚ ਕੇ ਲਿਆਏ ਸਨ। ਪੁਲੀਸ ਨੇ ਤਿੰਨਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।  ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

Share This Article
Leave a Comment

Leave a Reply

Your email address will not be published. Required fields are marked *