ਗੁਰਦਾਸਪੁਰ : ਬੀਤੇ ਦਿਨੀ ਜਿਲਾ ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਵਿੱਚ ਕਰਵਾਏ ਗਏ ਇੱਕ ਖੇਡ ਮੇਲੇ ਦੌਰਾਨ ਸਟੰਟ ਕਰਦਿਆਂ ਸੁਖਮਨਦੀਪ ਦੀ ਟਰੈਕਟਰ ਥੱਲੇ ਆ ਕੇ ਦਰਦਨਾਕ ਮੌਤ ਹੋ ਗਈ ਸੀ। ਇਸ ਘਟਨਾ ਦੀ ਪੂਰੀ ਦੀ ਪੂਰੀ ਵੀਡੀਓ ਤੇਜੀ ਨਾਲ ਵਾਇਰਲ ਹੋਈ ਸੀ। ਦਰਦਨਾਕ ਹਾਦਸੇ ਬਾਰੇ ਡਿਪਟੀ ਕਮਿਸ਼ਨਰ ਨੇ ਜਾਂਚ ਦੇ ਹੁਕਮ ਕੱਢ ਦਿੱਤੇ ਹਨ ਅਤੇ ਖੁਲਾਸਾ ਕੀਤਾ ਹੈ ਕਿ ਮੇਲਾ ਕਮੇਟੀ ਨੇ ਪ੍ਰਸ਼ਾਸਨ ਤੋਂ ਸਟੰਟ ਦੀ ਮਨਜ਼ੂਰੀ ਨਹੀਂ ਲਈ ਸੀ।
ਉਹਨਾਂ ਕਿਹਾ ਕਿ ਮੇਲਾ ਕਮੇਟੀਆਂ ਨੂੰ ਚਾਹੀਦਾ ਹੈ ਕਿ ਜੇਕਰ ਅਜਿਹੇ ਸਟੰਟ ਕਰਵਾਣੇ ਹੋਣ ਤਾਂ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਚਾਵ ਦੇ ਪੂਰੇ ਇੰਤਜ਼ਾਮ ਕਰਨ ਤੋ ਬਾਅਦ ਹੀ ਅਜਿਹੇ ਪ੍ਰੋਗਰਾਮ ਕਰਵਾਉਣ।