ਪੰਜਾਬ: ਪੁਰਾਣੀ ਰੰਜਿਸ਼ ਨੂੰ ਲੈ ਕੇ ਚਲਿਆ ਗੋਲੀਆਂ, ਇਕ ਜਖਮੀ ,ਦੇਖੋ ਵੀਡੀਓ

kroshan257
2 Min Read

ਗੁਰਦਾਸਪੁਰ: ਕਸਬਾ ਧਾਰੀਵਾਲ ਵਿਖੇ  ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਕਾਰਨ ਧਾਰੀਵਾਲ ਦੀ ਮਿਲ ਗਰਾਊਂਡ ਵਿਚ ਖੜ੍ਹੇ ਇਕ ਨੌਜਵਾਨ ਨੂੰ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜ਼ਖ਼ਮੀ ਦੀ ਪਛਾਣ ਸ਼ੈਲੀ ਪੁੱਤਰ ਜਗਦੀਸ਼ ਰਾਜ ਵਾਸੀ ਧਾਰੀਵਾਲ ਵਜੋਂ ਹੋਈ ਹੈ । ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਹਮਲਾਵਰਾਂ ਨੂੰ ਫੜਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹਨ।

ਜਪ ਨੇ ਦੱਸਿਆ ਕਿ ਉਹ ਅਤੇ ਸ਼ੈਲੀ ਸ਼ਾਮ ਕਰੀਬ ਪੰਜ ਵਜੇ ਮਿੱਲ ਗਰਾਊਂਡ ਧਾਰੀਵਾਲ ਵਿੱਚ ਖੜ੍ਹੇ ਸਨ। ਇਸ ਦੌਰਾਨ ਮੂੰਹ ਬੰਨ੍ਹ ਕੇ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਆਏ ਉਨ੍ਹਾਂ ਨੇ ਆਉਂਦਿਆਂ ਹੀ ਸ਼ੈਲੀ ਨੂੰ ਉਸਦਾ ਨਾਂ ਪੁੱਛਿਆ ਅਤੇ ਪਿਸਤੌਲ ਕੱਡ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆ ਸ਼ੈਲੀ ਦੇ ਪੱਟ, ਪੇਟ ਅਤੇ ਛਾਤੀ ਤੇ ਲਗਿਆ। ਇਸ ਦੌਰਾਨ ਜਦੋਂ ਉਸਨੇ ਪੱਥਰ ਚੁੱਕ ਕੇ ਹਮਲਾਵਰਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪਿਸਤੌਲ ਉਸਤੇ ਤਾਨ ਕੇ ਫ਼ਰਾਰ ਹੋ ਗਏ। ਇਸ ਤੋਂ ਬਾਅਦ ਦੋਸਤਾਂ ਦੀ ਮਦਦ ਨਾਲ ਉਸਨੇ ਜ਼ਖਮੀ ਸ਼ੈਲੀ ਨੂੰ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ।

ਮੌਕੇ ‘ਤੇ ਪਹੁੰਚੇ ਡੀਐਸਪੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਧਾਰੀਵਾਲ ਦੇ ਪਿੰਡ ਖੁੰਡਾ ਦੇ ਕਰਨ ਅਤੇ ਪਿੰਡ ਦੀਨਪੁਰ ਦੇ ਬੰਟੀ ਦੀ ਆਪਸ ਵਿੱਚ ਪੁਰਾਣੀ ਰੰਜਿਸ਼ ਚੱਲ ਰਹੀ ਹੈ।  ਦੋਵਾਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ । ਜ਼ਖਮੀ ਸ਼ੈਲੀ ਬੰਟੀ ਦੇ ਗਰੁੱਪ ਦਾ ਮੈਂਬਰ ਹੈ ਅਤੇ ਕਰਨ ਗਰੁੱਪ ਦੇ ਲੋਕਾਂ ਨੇ ਉਸ ‘ਤੇ ਗੋਲੀਆਂ ਚਲਾਇਆ  ਸਨ। ਇਸ ਦੌਰਾਨ 4 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ‘ਚੋਂ ਤਿੰਨ ਗੋਲੀਆਂ ਸ਼ੈਲੀ ਨੂੰ ਲੱਗੀਆਂ। ਉਨ੍ਹਾਂ ਕਿਹਾ ਕਿ ਪਿੰਡ ਦੀਨਪੁਰ ਵਿੱਚ ਬੁੱਧਵਾਰ ਰਾਤ ਨੂੰ ਵੀ ਹਵਾਈ ਫਾਇਰਿੰਗ ਹੋਈ ਸੀ ਅਤੇ ਸ਼ਾਇਦ ਇਹ ਘਟਨਾ ਇਸੇ ਨਾਲ ਜੁੜੀ ਹੋ ਸਕਦੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਤਾ ਜਾਵੇਗਾ।

Share This Article
Leave a Comment

Leave a Reply

Your email address will not be published. Required fields are marked *