ਪੰਜਾਬ : ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ, ਦੇਖੋ ਵੀਡਿਓ

kroshan257
3 Min Read

ਬਟਾਲਾ : ਵੇਰਕਾ ਕੈਟਲ ਫੀਡ ਪਲਾਂਟ ਘਣੀਏ ਕੇ ਬਾਂਗੜ ਫਤਿਹਗੜ੍ਹ ਚੂੜੀਆਂ ਵਿਖੇ ਠੇਕਾ ਮੁਲਾਜ਼ਮ ਨੇ ਆਪਣੀਆਂ ਮੰਗਾਂ ਨੂੰ ਲੈਕੇ ਭਰ ਠੰਡ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਠੇਕਾ ਸੰਘਰਸ਼ ਮੋਰਚਾ ਦੇ ਸੂਬਾਈ ਆਗੂ ਤੇ ਵੇਰਕਾ ਕੈਟਲ ਫੀਡ ਪਲਾਂਟ ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾ ਕਰਨ ਅਤੇ ਮੁੱਖ ਮੰਤਰੀ ਪੰਜਾਬ ਵੱਲੋੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਮੀਟਿੰਗਾਂ ਨਾ ਕਰਨ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਨੇ 9 ਦਸੰਬਰ ਨੂੰ ਲਾਡੋਵਾਲ ਨੇੜੇ ਅਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਜ਼ਾਮ ਕੀਤਾ ਗਿਆ ਸੀ। ਜਾਮ ਦੇ ਦਬਾਅ ਸਦਕਾ ਮੁੱਖ ਮੰਤਰੀ ਦਫ਼ਤਰ ਵੱਲੋਂ ‘ਮੋਰਚੇ ਦੀ ਸੂਬਾ ਕਮੇਟੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ਼ 20 ਦਸੰਬਰ ਨੂੰ 1 ਵਜ਼ੇ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਜਾਰੀ ਕਰਕੇ ਨੈਸ਼ਨਲ ਹਾਈਵੇ ਜਾਮ ਖੁਲਵਾਇਆ ਸੀ।

ਪਰ ਅੱਜ ਜਦੋਂ ਹੀ “ਮੋਰਚੇ” ਦੀ ਸੂਬਾ ਕਮੇਟੀ ਮੀਟਿੰਗ ਕਰਨ ਲਈ ਮੁੱਖ ਦਫ਼ਤਰ ਪਹੁੰਚੇ ਤਾਂ ਪਿਛਲੇ ਵਰਤਾਰੇ ਦੀ ਤਰਾਂ ਹੀ ਇੱਕ ਵਾਰ ਫ਼ਿਰ ਮੁੱਖ ਮੰਤਰੀ ਪੰਜਾਬ 19 ਵੀਂ ਵਾਰ ਜਰੂਰੀ ਰੁਝੇਵਿਆਂ ਦਾ ਹਵਾਲਾ ਦੇਕੇ ‘ਮੋਰਚੇ’ ਨਾਲ ਇੱਕ ਵਾਰ ਫ਼ਿਰ ਮੀਟਿੰਗ ਕਰਨ ਤੋਂ ਭੱਜ ਗਏ।ਇਹ ਕੋਈ ਨਵਾਂ ਵਰਤਾਰਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਪੰਜਾਬ 18 ਵਾਰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ੇ ਦੇਕੇ ਮੀਟਿੰਗ ਕਰਨ ਤੋਂ ਭੱਜ ਚੁੱਕੇ ਹਨ। ‘ਮੋਰਚਾ’ ਪੰਜਾਬ ਸਰਕਾਰ ਦੇ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। 

ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ-ਹਾਈਡਲ ਪ੍ਰਾਜੈਕਟਾਂ, ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ, ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ, ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਆਦਿ ਕੈਟਾਗਿਰੀਆਂ ਰਾਹੀਂ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ 2 ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸੁਹਿਰਦ ਨਹੀਂ ਹੈ।

Share This Article
Leave a Comment

Leave a Reply

Your email address will not be published. Required fields are marked *