ਪੰਜਾਬ :  ਹਾਈਟੈਕ ਨਾਕੇ ‘ਤੇ ਚੈਕਿੰਗ ਦੌਰਾਨ ਨਾਜਾਇਜ਼ ਪਿਸਤੌਲ ਸਮੇਤ 1 ਗਿਰਫ਼ਤਾਰ , ਦੇਖੋ ਵੀਡੀਓ  

kroshan257
1 Min Read

ਗੁਰਦਾਸਪੁਰ : ਦੀਨਾਨਗਰ ਪੁਲਿਸ ਵੱਲੋਂ ਨਵੇਂ ਸਾਲ ਦੀ ਆਮਦ ਨੂੰ ਲੈ ਕੇ  ਨਾਕੇ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਚੈਕਿੰਗ ਲਈ ਇੱਕ ਸਕਾਰਪੀਓ ਗੱਡੀ ਨੂੰ ਰੋਕ ਕੇ ਜਦੋਂ ਉਸ ਦੀ ਚੈਕਿੰਗ ਕੀਤੀ ਤਾਂ ਉਸ ਵਿੱਚ ਸਵਾਰ ਇਕ ਨੌਜਵਾਨ ਕੋਲੋਂ 32 ਬੋਰ ਦੀ ਪਿਸਤੌਲ ਬਰਾਮਦ ਹੋਈ । 

ਜਾਣਕਾਰੀ ਦਿੰਦੇ ਹੋਏ ਥਾਣੇ ਦੇ ਐੱਸ.ਐੱਚ.ਓ ਮਨਜੀਤ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਨੂੰ ਦੇਖਦੇ ਹੋਏ ਸ਼ੂਗਰ ਮਿੱਲ ਪੰਨਿਆੜ ਨੇੜੇ ਹਾਈਟੈੱਕ ਨਾਕਾ ਲਗਾਇਆ ਗਿਆ ਸੀ।  ਜਿੱਥੇ ਘਰੋਟਾ ਮੋੜ ਵੱਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਸ਼ਹਿਰ ਵੱਲੋਂ ਸਕਾਰਪੀਓ ਗੱਡੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਬਿਕਰਮ ਪਾਲ ਉਰਫ਼ ਬੀਕਾ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਸਠਿਆਲੀ ਚਲਾ ਰਿਹਾ ਸੀ। ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ ਇੱਕ 32 ਬੋਰ ਦਾ ਪਿਸਤੌਲ ਜੋ ਕਿ ਨਾਜਾਇਜ਼ ਸੀ,  ਪਿਸਤੌਲ ਦੀ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਪਿਸਤੌਲ ਕਿੱਥੋਂ ਲਿਆ ਸੀ ।

Share This Article
Leave a Comment

Leave a Reply

Your email address will not be published. Required fields are marked *