ਪੰਜਾਬ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਸਾਬਕਾ MLA ਨੇ ਗੁਰਮਤਿ ਲਾਇਬ੍ਰੇਰੀ ਦਾ ਕੀਤਾ ਉਦਘਾਟਨ, ਦੇਖੋ ਵੀਡਿਓ

kroshan257
1 Min Read

ਬਟਾਲਾ : ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਟਾਲਾ ਦੇ ਪਿੰਡ ਘੁੰਮਣ ਕਲਾਂ ਵਿਖੇ ਪਹੁੰਚੇ। ਜਿਥੇ ਓਹਨਾ ਨੇ ਸਾਬਕਾ ਐਮਐਲਏ ਅਤੇ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਵਰਗਵਾਸੀ ਜਥੇਦਾਰ ਹਰਬੰਸ ਸਿੰਘ ਘੁੰਮਣ ਦੀ ਯਾਦ ਵਿਚ ਰੱਖੇ ਗਏ ਸਮਾਗਮ ਚ ਸ਼ਿਰਕਤ ਕੀਤੀ। ਜਥੇਦਾਰ ਹਰਬੰਸ ਸਿੰਘ ਘੁੰਮਣ ਯਾਦਗਾਰੀ ਗੁਰਮਿਤ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਹਰ ਪਿੰਡ ਵਿੱਚ ਐਸੀਆਂ ਗੁਰਮਿਤ ਲਾਇਬ੍ਰੇਰੀ ਖੁਲਣੀਆ ਚਾਹੀਦੀਆਂ ਹਨ।

ਤਾਂ ਕਿ ਆਪਣੀ ਸਿੱਖ ਨੌਜਵਾਨ ਪੀੜ੍ਹੀ ਨੂੰ ਕਿਤਾਬਾਂ ਨਾਲ ਜੋੜ ਸਕੀਏ ਅਤੇ ਕਿਤਾਬਾਂ ਜਰੀਏ ਉਹਨਾਂ ਨੂੰ ਸਿੱਖ ਕੌਮ ਦੇ ਮਾਨਮੱਤੇ ਇਤਿਹਾਸ ਬਾਰੇ ਜਾਣੂ ਕਰਵਾ ਸਕੀਏ। ਓਹਨਾਂ ਕਿਹਾ ਕਿ ਅੱਜ ਜਰੂਰਤ ਹੈ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੀ ਅਤੇ ਸਿਧੇ ਰਾਹੇ ਪਾਉਣ ਦੀ। ਇਸ ਮੌਕੇ ਉਹਨਾਂ ਬੇਅਦਬੀਆ ਨੂੰ ਲੈਕੇ ਪੰਜਾਬ ਸਰਕਾਰ ਤੇ ਨਿਸ਼ਾਨੇ ਵੀ ਸਾਧੇ ਅਤੇ ਕਿਹਾ ਇੰਸ ਗੁਨਾਹ ਦੀ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਨਾਲ ਹੀ ਉਹਨਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਉਪਰਾਲੇ ਜਾਰੀ ਹਨ ਅਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ।

Share This Article
Leave a Comment

Leave a Reply

Your email address will not be published. Required fields are marked *